( 1353 )

ਜੈਜਾਵੰਤੀ ਮਹਲਾ

ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ

ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ

ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ

ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ

ਕਿਉ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥

ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ

ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਸਲੋਕ ਸਹਸਕ੍ਰਿਤੀ ਮਹਲਾ

ਪੜੑਿ ਪੁਸ੍ਤਕ ਸੰਧਿਆ ਬਾਦੰ

ਸਿਲ ਪੂਜਸਿ ਬਗੁਲ ਸਮਾਧੰ

ਮੁਖਿ ਝੂਠੁ ਬਿਭੂਖਨ ਸਾਰੰ

ਤ੍ਰੈਪਾਲ ਤਿਹਾਲ ਬਿਚਾਰੰ

ਗਲਿ ਮਾਲਾ ਤਿਲਕ ਲਿਲਾਟੰ

ਦੁਇ ਧੋਤੀ ਬਸਤ੍ਰ ਕਪਾਟੰ

ਜੋ ਜਾਨਸਿ ਬ੍ਰਹਮੰ ਕਰਮੰ

ਸਭ ਫੋਕਟ ਨਿਸਚੈ ਕਰਮੰ

ਕਹੁ ਨਾਨਕ ਨਿਸਚੌ ਧੵਿਾਵੈ

ਬਿਨੁ ਸਤਿਗੁਰ ਬਾਟ ਪਾਵੈ ॥੧॥

ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਬਿੰਦਤੇ

ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ

ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ

ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥

ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ

ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ

ਸਰਬ ਸਬਦੰ ਏਕ ਸਬਦੰ ਜੇ ਕੋ ਜਾਨਸਿ ਭੇਉ

ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

ਏਕ ਕ੍ਰਿਸ੍ਨੰ ਸਰਬ ਦੇਵਾ ਦੇਵ ਦੇਵਾ ਆਤਮਹ

ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ

ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥

ਸਲੋਕ ਸਹਸਕ੍ਰਿਤੀ ਮਹਲਾ

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ

ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ

ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ

ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥