( 1354 )

ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ

ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ

ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ

ਸਾਧਸੰਗ ਸ੍ਨੇਹ ਸਤੵਿੰ ਸੁਖਯੰ ਬਸੰਤਿ ਨਾਨਕਹ ॥੨॥

ਮਿਥੵੰਤ ਦੇਹੰ ਖੀਣੰਤ ਬਲਨੰ

ਬਰਧੰਤਿ ਜਰੂਆ ਹਿਤੵੰਤ ਮਾਇਆ

ਅਤੵੰਤ ਆਸਾ ਆਥਿਤੵ ਭਵਨੰ

ਗਨੰਤ ਸ੍ਵਾਸਾ ਭੈਯਾਨ ਧਰਮੰ

ਪਤੰਤਿ ਮੋਹ ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ

ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥

ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ

ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ

ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ

ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ

ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥

ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ

ਗੰਭੀਰੰ ਊਚੈ ਸਰਬਗਿ ਅਪਾਰਾ

ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ

ਅਨਾਥ ਨਾਥੇ ਨਾਨਕ ਸਰਣੰ ॥੫॥

ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ

ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਛੇਦੵਤੇ ॥੬॥

ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ

ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ

ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥

ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ

ਮਿਟੰਤਿ ਤਤ੍ਰਾਗਤ ਭਰਮ ਮੋਹੰ

ਭਗਵਾਨ ਰਮਣੰ ਸਰਬਤ੍ਰ ਥਾਨੵਿੰ

ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ

ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥

ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖੵਤ੍ਰ ਗਗਨੰ

ਘਟੰਤ ਬਸੁਧਾ ਗਿਰਿ ਤਰ ਸਿਖੰਡੰ

ਘਟੰਤ ਲਲਨਾ ਸੁਤ ਭ੍ਰਾਤ ਹੀਤੰ

ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ

ਨਹ ਘਟੰਤ ਕੇਵਲ ਗੋਪਾਲ ਅਚੁਤ

ਅਸਥਿਰੰ ਨਾਨਕ ਸਾਧ ਜਨ ॥੯॥

ਨਹ ਬਿਲੰਬ ਧਰਮੰ ਬਿਲੰਬ ਪਾਪੰ

ਦ੍ਰਿੜੰਤ ਨਾਮੰ ਤਜੰਤ ਲੋਭੰ

ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖੵਿਣ

ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥

ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ

ਜੌਬਨ ਬਹਿਕ੍ਰਮ ਕਨਿਕ ਕੁੰਡਲਹ

ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ

ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥