( 1355 )

ਜਨਮੰ ਮਰਣੰ ਹਰਖੰ ਸੋਗੰ ਭੋਗੰ ਰੋਗੰ

ਊਚੰ ਨੀਚੰ ਨਾਨੑਾ ਸੁ ਮੂਚੰ

ਰਾਜੰ ਮਾਨੰ ਅਭਿਮਾਨੰ ਹੀਨੰ

ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ

ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥

ਕਿਰਪੰਤ ਹਰੀਅੰ ਮਤਿ ਤਤੁ ਗਿਆਨੰ

ਬਿਗਸੀਧੵਿ ਬੁਧਾ ਕੁਸਲ ਥਾਨੰ

ਬਸੵਿੰਤ ਰਿਖਿਅੰ ਤਿਆਗਿ ਮਾਨੰ

ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ

ਰਹੰਤ ਜਨਮੰ ਹਰਿ ਦਰਸ ਲੀਣਾ

ਬਾਜੰਤ ਨਾਨਕ ਸਬਦ ਬੀਣਾਂ ॥੧੩॥

ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ

ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ

ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥

ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ

ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ

ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥

ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ

ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ

ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ

ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥

ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ

ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਮਰਣਹ

ਅਨਿਕ ਸਾਧਨੰ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥

ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ

ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥

ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ

ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ

ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ

ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥

ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ

ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ

ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ

ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਲਭੵਤੇ ॥੨੦॥