( 1356 )

ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ

ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ

ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ

ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ

ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ

ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥

ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ

ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥

ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ

ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ

ਵਰਤੰਤਿ ਸੁਖ ਆਨੰਦ ਪ੍ਰਸਾਦਹ ਸਿਮਰੰਤ ਨਾਨਕ ਹਰਿ ਹਰਿ ਹਰੇ ਅਨਿਤੵ ਰਚਨਾ ਨਿਰਮੋਹ ਤੇ ॥੨੩॥

ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ

ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥

ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ

ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥

ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ

ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਤ੍ਰਿਪੵਤੇ ॥੨੬॥

ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ

ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥

ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ

ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ

ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥

ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ

ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰਸਬਦ ਕਰ ਚਰਮਣਹ

ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ

ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ

ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਕਰਹ ॥੨੯॥

ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ

ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥

ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ ਕੀਰਤਨਹ

ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ

ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥

ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ

ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥

ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ

ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥