( 1357 )

ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ

ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥

ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ

ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ

ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ

ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ

ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥

ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ

ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਲਿਪੵਤੇ ॥੩੬॥

ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ

ਦੁਖੰ ਭਯੰਤਿ ਸੁਖੵੰ ਭੈ ਭੀਤੰ ਨਿਰਭਯਹ

ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥

ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ

ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਲਿਪੵਤੇ ॥੩੮॥

ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ

ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥

ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ

ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ

ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ

ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ

ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ

ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ

ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥

ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ

ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥

ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ

ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ

ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਸਿਧੵਤੇ

ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ

ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥

ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ

ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ

ਨਿਰਾਸ ਆਸ ਕਰਣੰ ਸਗਲ ਅਰਥ ਆਲਯਹ

ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥