( 1358 )

ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ

ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਸੁਰਜਨਹ

ਅਸਥਿਤੰ ਸੋਗ ਹਰਖੰ ਭੈ ਖੀਣੰ .ਤ ਨਿਰਭਵਹ

ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ

ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥

ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ

ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ

ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥

ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ

ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ

ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ

ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥

ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਉਪਰਜਤੇ

ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ

ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ

ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥੪੭॥

ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ

ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ

ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ

ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ

ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ ਨਰਹਰਹ ॥੪੮॥

ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ

ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ

ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ

ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ

ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥

ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ

ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ

ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ

ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥

ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ

ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥

ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ

ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ

ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ

ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥