( 1359 )

ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ

ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ

ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ

ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥

ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ

ਲਬਧੵੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥

ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ

ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ

ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥੫੫॥

ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ

ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥੫੬॥

ਸੰਖੰ ਚਕ੍ਰੰ ਗਦਾ ਸਿਆਮੰ

ਅਸ੍ਚਰਜ ਰੂਪੰ ਰਹੰਤ ਜਨਮੰ

ਨੇਤ ਨੇਤ ਕਥੰਤਿ ਬੇਦਾ

ਊਚ ਮੂਚ ਅਪਾਰ ਗੋਬਿੰਦਹ

ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥੫੭॥

ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ

ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ

ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖੵਣ ਕਠਿਨਹ

ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ

ਭਜੁ ਸਾਧਸੰਗਿ ਗੋੁਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥੫੮॥

ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲੵੰ ਰੋਗ ਖੰਡਣਹ

ਸਾਧ ਸੰਗੇਣਿ ਗੁਣ ਰਮਤ ਨਾਨਕ ਸਰਣਿ ਪੂਰਨ ਪਰਮੇਸੁਰਹ ॥੫੯॥

ਸਿਆਮਲੰ ਮਧੁਰ ਮਾਨੁਖੵੰ ਰਿਦਯੰ ਭੂਮਿ ਵੈਰਣਹ

ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥੬੦॥

ਅਚੇਤ ਮੂੜਾ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ

ਛਿਜੰਤ ਮਹਾ ਸੁੰਦਰੀ ਕਾਂਇਆ ਕਾਲ ਕੰਨਿਆ ਗ੍ਰਾਸਤੇ

ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ

ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥੬੧॥

ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ

ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ

ਗੋਬਿੰਦ ਦਾਮੋਦਰ ਮਾਧਵੇ ॥੬੨॥

ਗਰਬੰਤਿ ਨਾਰੀ ਮਦੋਨ ਮਤੰ

ਬਲਵੰਤ ਬਲਾਤ ਕਾਰਣਹ

ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ

ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ

ਨਾਨਕ ਅਨਿਕ ਬਾਰ ਨਮੋ ਨਮਹ ॥੬੩॥

ਤ੍ਰਿਣੰ ਮੇਰੰ ਸਹਕੰ ਹਰੀਅੰ

ਬੂਡੰ ਤਰੀਅੰ ਊਣੰ ਭਰੀਅੰ

ਅੰਧਕਾਰ ਕੋਟਿ ਸੂਰ ਉਜਾਰੰ

ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥੬੪॥