( 1364 )

ਚਉਬੋਲੇ ਮਹਲਾ

ਸਤਿਗੁਰ ਪ੍ਰਸਾਦਿ

ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ

ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥

ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਰਾਈ ਹੋਤ

ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥

ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ

ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥

ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ

ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥

ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ

ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥

ਮੂਸਨ ਮਰਮੁ ਜਾਨਈ ਮਰਤ ਹਿਰਤ ਸੰਸਾਰ

ਪ੍ਰੇਮ ਪਿਰੰਮ ਬੇਧਿਓ ਉਰਝਿਓ ਮਿਥ ਬਿਉਹਾਰ ॥੬॥

ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ

ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥

ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ

ਨਾਨਕ ਬਿਰਹੀ ਬ੍ਰਹਮ ਕੇ ਆਨ ਕਤਹੂ ਜਾਹਿ ॥੮॥

ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ

ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥

ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ

ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥

ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਸਿਮਰਤ ਅੰਗ

ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥

ਸਲੋਕ ਭਗਤ ਕਬੀਰ ਜੀਉ ਕੇ

ਸਤਿਗੁਰ ਪ੍ਰਸਾਦਿ

ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ

ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥

ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ

ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥

ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ

ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥

ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ

ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥

ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ

ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥

ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ

ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥

ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ

ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥

ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ

ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥

ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ

ਭਲੋ ਭਲੋ ਸਭੁ ਕੋ ਕਹੈ ਬੁਰੋ ਮਾਨੈ ਕੋਇ ॥੯॥