ਮਾਝ ਮਹਲਾ ੫ ਦਿਨ ਰੈਣਿ ॥
ੴ ਸਤਿਗੁਰ ਪ੍ਰਸਾਦਿ ॥
ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥
ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥
ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥
ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥
ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥
ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥
ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥
ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥
ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥
ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥
ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥
ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥
ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥
ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥
ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥
ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥
ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥
ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥
ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥
ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥
ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥
ਗੁਰਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥
ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥
ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥
ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥
ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥
ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥
ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥
ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥
ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥
ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥
ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥
ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥
ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥
ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥
ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥
ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਸਲੋਕੁ ਮਃ ੧ ॥
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥
ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥