( 1370 )

ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਜਾਇ

ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥

ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ

ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ

ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਬੰਧੁ ॥੧੦੬॥

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ

ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ

ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥

ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ

ਸੂਰੀ ਊਪਰਿ ਖੇਲਨਾ ਗਿਰੈ ਠਾਹਰ ਨਾਹਿ ॥੧੦੯॥

ਕਬੀਰ ਸੋੁਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ

ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥

ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ

ਜਿਹ ਕੁਲ ਦਾਸੁ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥

ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ

ਇਆ ਸੁਖ ਤੇ ਭਿਖੵਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥

ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ

ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥

ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ

ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥

ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ

ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥

ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਲੀਜੈ ਕੋਇ

ਪਾਛੈ ਪਾਉ ਦੀਜੀਐ ਆਗੈ ਹੋਇ ਸੁ ਹੋਇ ॥੧੧੬॥

ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ

ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥

ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ

ਅਜਹੂ ਜੀਉ ਛੋਡਈ ਰੰਕਾਈ ਨੈਨਾਹ ॥੧੧੮॥

ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ

ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥

ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ

ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥

ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ

ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥

ਕਬੀਰ ਦੇਖਿ ਕੈ ਕਿਹ ਕਹਉ ਕਹੇ ਕੋ ਪਤੀਆਇ

ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥