( 1371 )

ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ

ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥

ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ

ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥

ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ

ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਰਾਤਿ ॥੧੨੫॥

ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ

ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥

ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ

ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥

ਕਬੀਰ ਸੂਤਾ ਕਿਆ ਕਰਹਿ ਉਠਿ ਕਿ ਜਪਹਿ ਮੁਰਾਰਿ

ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥

ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ

ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥

ਕਬੀਰ ਸੰਤ ਕੀ ਗੈਲ ਛੋਡੀਐ ਮਾਰਗਿ ਲਾਗਾ ਜਾਉ

ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥

ਕਬੀਰ ਸਾਕਤ ਸੰਗੁ ਕੀਜੀਐ ਦੂਰਹਿ ਜਾਈਐ ਭਾਗਿ

ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥

ਕਬੀਰਾ ਰਾਮੁ ਚੇਤਿਓ ਜਰਾ ਪਹੂੰਚਿਓ ਆਇ

ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥

ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ

ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥

ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ

ਜਾਇ ਪਹੂਚਹਿ ਖਸਮ ਕਉ ਜਉ ਬੀਚਿ ਖਾਹੀ ਕਾਂਬ ॥੧੩੪॥

ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ

ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥

ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ

ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥

ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ

ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥

ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ

ਪਾਛੈ ਕਛੂ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥

ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ

ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥

ਕਬੀਰ ਮੇਰੀ ਬੁਧਿ ਕਉ ਜਮੁ ਕਰੈ ਤਿਸਕਾਰ

ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥