( 1372 )

ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ

ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥

ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ

ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥

ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ

ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਲੈਹੈ ਨਾਉ ॥੧੪੩॥

ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ

ਚਲਤੀ ਬਾਰ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥

ਕਬੀਰ ਬੈਸਨੋ ਹੂਆ ਕਿਆ ਭਇਆ ਮਾਲਾ ਮੇਲੀਂ ਚਾਰਿ

ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥

ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ

ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥

ਕਬੀਰ ਰੋੜਾ ਹੂਆ ਕਿਆ ਭਇਆ ਪੰਥੀ ਕਉ ਦੁਖੁ ਦੇਇ

ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥

ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ

ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥

ਕਬੀਰ ਪਾਨੀ ਹੂਆ ਕਿਆ ਭਇਆ ਸੀਰਾ ਤਾਤਾ ਹੋਇ

ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥

ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ

ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥

ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ

ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥

ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ

ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥

ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ

ਹੀਰਾ ਕਿਸ ਕਾ ਬਾਪੁਰਾ ਪੁਜਹਿ ਰਤਨ ਕਰੋੜਿ ॥੧੫੩॥

ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ

ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥

ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ

ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥

ਕਬੀਰ ਮਾਇਆ ਤਜੀ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ

ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥

ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ

ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥

ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ

ਅੰਧੇ ਏਕ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥