( 1374 )

ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈਂ︀ ਸਭ ਭੂਲਿ

ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥

ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ

ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥

ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ

ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥

ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ

ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥

ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ

ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥

ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ

ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥

ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ

ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥

ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਬਹਰਾ ਹੋਇ

ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥

ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ

ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥

ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ

ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥

ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ

ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥

ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ

ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥

ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ

ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥

ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ

ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥

ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ

ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥

ਕਬੀਰ ਜਾ ਘਰ ਸਾਧ ਸੇਵੀਅਹਿ ਹਰਿ ਕੀ ਸੇਵਾ ਨਾਹਿ

ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥

ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ

ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥

ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ

ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥