ਮਃ

ਪਹਿਲੈ ਪਿਆਰਿ ਲਗਾ ਥਣ ਦੁਧਿ

ਦੂਜੈ ਮਾਇ ਬਾਪ ਕੀ ਸੁਧਿ

ਤੀਜੈ ਭਯਾ ਭਾਭੀ ਬੇਬ

ਚਉਥੈ ਪਿਆਰਿ ਉਪੰਨੀ ਖੇਡ

ਪੰਜਵੈ ਖਾਣ ਪੀਅਣ ਕੀ ਧਾਤੁ

ਛਿਵੈ ਕਾਮੁ ਪੁਛੈ ਜਾਤਿ

ਸਤਵੈ ਸੰਜਿ ਕੀਆ ਘਰ ਵਾਸੁ

ਅਠਵੈ ਕ੍ਰੋਧੁ ਹੋਆ ਤਨ ਨਾਸੁ

ਨਾਵੈ ਧਉਲੇ ਉਭੇ ਸਾਹ

ਦਸਵੈ ਦਧਾ ਹੋਆ ਸੁਆਹ

ਗਏ ਸਿਗੀਤ ਪੁਕਾਰੀ ਧਾਹ

ਉਡਿਆ ਹੰਸੁ ਦਸਾਏ ਰਾਹ

ਆਇਆ ਗਇਆ ਮੁਇਆ ਨਾਉ

ਪਿਛੈ ਪਤਲਿ ਸਦਿਹੁ ਕਾਵ

ਨਾਨਕ ਮਨਮੁਖਿ ਅੰਧੁ ਪਿਆਰੁ

ਬਾਝੁ ਗੁਰੂ ਡੁਬਾ ਸੰਸਾਰੁ ॥੨॥

ਮਃ

ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ

ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ

ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਪਾਵੈ

ਨਵੈ ਕਾ ਸਿਹਜਾਸਣੀ ਮੂਲਿ ਜਾਣੈ ਅਪ ਬਲੁ

ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥

ਪਉੜੀ

ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ

ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ

ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ

ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ

ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ

ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ

ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ

ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥

ਸਲੋਕ ਮਃ

ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ

ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ

ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ

ਜਿਨਿ ਰਚਿ ਰਚਿਆ ਤਿਸਹਿ ਜਾਣੈ ਅੰਧਾ ਅੰਧੁ ਕਮਾਇ

ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਜਾਇ

ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਪਾਇ ॥੧॥

ਮਃ

ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ

ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ

ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ

ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ

ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ

ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ

ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥