( 1383 )

ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ

ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ

ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥

ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ

ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ

ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ

ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥

ਫਰੀਦਾ ਦਰੀਆਵੈ ਕੰਨੑੈ ਬਗੁਲਾ ਬੈਠਾ ਕੇਲ ਕਰੇ

ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ

ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ

ਜੋ ਮਨਿ ਚਿਤਿ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥

ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ

ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨੑਿ

ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ

ਤਿਨੑਾ ਪਿਆਰਿਆ ਭਾਈਆਂ ਅਗੈ ਦਿਤਾ ਬੰਨੑਿ

ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨੑਿ

ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥

ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨੑਾ ਵਾਸੁ

ਕਕਰੁ ਚੁਗਨਿ ਥਲਿ ਵਸਨਿ ਰਬ ਛੋਡਨਿ ਪਾਸੁ ॥੧੦੧॥

ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ

ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥

ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ

ਜਿਨੑੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥

ਮਃ

ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ

ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥

ਮਃ

ਫਰੀਦਾ ਗਰਬੁ ਜਿਨੑਾ ਵਡਿਆਈਆ ਧਨਿ ਜੋਬਨਿ ਆਗਾਹ

ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥

ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ

ਐਥੈ ਦੁਖ ਘਣੇਰਿਆ ਅਗੈ ਠਉਰ ਠਾਉ ॥੧੦੬॥

ਫਰੀਦਾ ਪਿਛਲ ਰਾਤਿ ਜਾਗਿਓਹਿ ਜੀਵਦੜੋ ਮੁਇਓਹਿ

ਜੇ ਤੈ ਰਬੁ ਵਿਸਾਰਿਆ ਰਬਿ ਵਿਸਰਿਓਹਿ ॥੧੦੭॥

ਮਃ

ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ

ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥

ਮਃ

ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ

ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥

ਮਃ

ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ

ਸੋਈ ਜੀਉ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥