( 1384 )

ਮਃ

ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਕਿਤੈ ਕੰਮਿ

ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥

ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ

ਜੋ ਜਾਗੰਨੑਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ

ਇਕਿ ਜਾਗੰਦੇ ਨਾ ਲਹਨੑਿ ਇਕਨੑਾ ਸੁਤਿਆ ਦੇਇ ਉਠਾਲਿ ॥੧੧੩॥

ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ

ਜਿਨੑਾ ਨਾਉ ਸੁਹਾਗਣੀ ਤਿਨੑਾ ਝਾਕ ਹੋਰ ॥੧੧੪॥

ਸਬਰ ਮੰਝ ਕਮਾਣ ਸਬਰੁ ਕਾ ਨੀਹਣੋ

ਸਬਰ ਸੰਦਾ ਬਾਣੁ ਖਾਲਕੁ ਖਤਾ ਕਰੀ ॥੧੧੫॥

ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨੑਿ

ਹੋਨਿ ਨਜੀਕਿ ਖੁਦਾਇ ਦੈ ਭੇਤੁ ਕਿਸੈ ਦੇਨਿ ॥੧੧੬॥

ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ

ਵਧਿ ਥੀਵਹਿ ਦਰੀਆਉ ਟੁਟਿ ਥੀਵਹਿ ਵਾਹੜਾ ॥੧੧੭॥

ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ

ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥

ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨੑਿ

ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨੑਿ ॥੧੧੯॥

ਤਨੁ ਤਪਾਇ ਤਨੂਰ ਜਿਉ ਬਾਲਣੁ ਹਡ ਬਾਲਿ

ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥

ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ

ਨਾਨਕ ਅਲਖੁ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥

ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ

ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥

ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ

ਜੇ ਜਾਣਾ ਬਗੁ ਬਪੁੜਾ ਜਨਮਿ ਭੇੜੀ ਅੰਗੁ ॥੧੨੩॥

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ

ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥

ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ

ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥

ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ

ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥

ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ

ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥

ਮਤਿ ਹੋਦੀ ਹੋਇ ਇਆਣਾ

ਤਾਣ ਹੋਦੇ ਹੋਇ ਨਿਤਾਣਾ

ਅਣਹੋਦੇ ਆਪੁ ਵੰਡਾਏ

ਕੋ ਐਸਾ ਭਗਤੁ ਸਦਾਏ ॥੧੨੮॥

ਇਕੁ ਫਿਕਾ ਗਾਲਾਇ ਸਭਨਾ ਮੈ ਸਚਾ ਧਣੀ

ਹਿਆਉ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥

ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ

ਜੇ ਤਉ ਪਿਰੀਆ ਦੀ ਸਿਕ ਹਿਆਉ ਠਾਹੇ ਕਹੀ ਦਾ ॥੧੩੦॥