( 1385 )

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਸਵਯੇ ਸ੍ਰੀ ਮੁਖਬਾਕੵ ਮਹਲਾ

ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ

ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ

ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ

ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ

ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ

ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥

ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ

ਆਪੁਨੋ ਭਾਵਨੁ ਕਰਿ ਮੰਤ੍ਰਿ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ

ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥