( 1386 )

ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ

ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ

ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਮਸਾਰੇ

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥

ਸਰਬ ਗੁਣ ਨਿਧਾਨੰ ਕੀਮਤਿ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ

ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ

ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥

ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ

ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ

ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ

ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ

ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ

ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥

ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ

ਦੂਸਰ ਆਨ ਅਵਰੁ ਪੁਰਖੁ ਪਊਰਾਤਨੁ ਸੁਣੀਐ

ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ

ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ

ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ

ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥

ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ

ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ

ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਭੁਲਉ

ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ

ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ

ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਆਏ ॥੭॥

ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ

ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਪਰੀਐ

ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਪਾਏ

ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ

ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ

ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥