( 1387 )

ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ

ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ

ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ

ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ

ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ

ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

ਸਵਯੇ ਸ੍ਰੀ ਮੁਖਬਾਕੵ ਮਹਲਾ

ਸਤਿਗੁਰ ਪ੍ਰਸਾਦਿ

ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ

ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ

ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ

ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ

ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ

ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ

ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥

ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ

ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ

ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ

ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ

ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ

ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥

ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ

ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ

ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ

ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ

ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ

ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥

ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ

ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ

ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ

ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ

ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ

ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥