( 1389 )

ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ

ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ

ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ

ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ

ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ

ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥

ਆਵਧ ਕਟਿਓ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ

ਦਾਵਨਿ ਬੰਧਿਓ ਜਾਤ ਬਿਧੇ ਮਨ ਦਰਸ ਮਗਿ

ਪਾਵਕ ਜਰਿਓ ਜਾਤ ਰਹਿਓ ਜਨ ਧੂਰਿ ਲਗਿ

ਨੀਰੁ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ

ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥

ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ

ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ

ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ

ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥

ਸਵਈਏ ਮਹਲੇ ਪਹਿਲੇ ਕੇ

ਸਤਿਗੁਰ ਪ੍ਰਸਾਦਿ

ਇਕ ਮਨਿ ਪੁਰਖੁ ਧਿਆਇ ਬਰਦਾਤਾ

ਸੰਤ ਸਹਾਰੁ ਸਦਾ ਬਿਖਿਆਤਾ

ਤਾਸੁ ਚਰਨ ਲੇ ਰਿਦੈ ਬਸਾਵਉ

ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥

ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ

ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ

ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥

ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ

ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ

ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥

ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ

ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ

ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥