ਪਉੜੀ

ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ

ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ

ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ

ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ

ਬਿਨੁ ਸਤਿਗੁਰ ਮੋਹੁ ਤੁਟਈ ਸਭਿ ਥਕੇ ਕਰਮ ਕਮਾਇਆ

ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ

ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ

ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥

ਸਲੋਕੁ ਮਃ

ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ

ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ

ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ

ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥

ਮਃ

ਦਿਸੈ ਸੁਣੀਐ ਜਾਣੀਐ ਸਾਉ ਪਾਇਆ ਜਾਇ

ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ

ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ

ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥

ਪਉੜੀ

ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ

ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ

ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ

ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ

ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਭਾਇਆ

ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ

ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ

ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

ਸਲੋਕੁ ਮਃ

ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ

ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ

ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ

ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ

ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ

ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥

ਮਃ

ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ

ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ

ਅੰਧਾ ਭੂਲਿ ਪਇਆ ਜਮ ਜਾਲੇ

ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ

ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ

ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥

ਪਵੜੀ

ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ

ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ

ਮੂਰਖੁ ਭੋਗੇ ਭੋਗੁ ਦੁਖ ਸਬਾਇਆ

ਸੁਖਹੁ ਉਠੇ ਰੋਗ ਪਾਪ ਕਮਾਇਆ

ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ

ਮੂਰਖ ਗਣਤ ਗਣਾਇ ਝਗੜਾ ਪਾਇਆ

ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ

ਕਰਤਾ ਕਰੇ ਸੁ ਹੋਗੁ ਚਲੈ ਚਲਾਇਆ ॥੪॥