( 1390 )

ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ

ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ

ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥

ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ

ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ

ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ

ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ

ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ

ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥

ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ

ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ

ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ

ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ

ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ

ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥

ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ

ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ

ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ

ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਜਾਣੈ

ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ

ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥

ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ

ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ

ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ

ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ

ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ

ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥

ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ

ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ

ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ

ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ

ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ

ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥