( 1392 )

ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ

ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ

ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ

ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ

ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ

ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥

ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ

ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ

ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ

ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ

ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ

ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥

ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ

ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ

ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ

ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥

ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ

ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ

ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ

ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥

ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ

ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ

ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ

ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ

ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ

ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥