( 1393 )

ਸਵਈਏ ਮਹਲੇ ਤੀਜੇ ਕੇ

ਸਤਿਗੁਰ ਪ੍ਰਸਾਦਿ

ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ

ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ

ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ

ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ

ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ

ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ

ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥

ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ

ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ

ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥

ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ

ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ

ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥

ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ

ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ

ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥

ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ

ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ

ਜਨਮੁ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ

ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ

ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ

ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥

ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ

ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ

ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ

ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥

ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ

ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ

ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ

ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥