( 1394 )

ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ

ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ

ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ

ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥

ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ

ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ

ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ

ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ

ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ

ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥

ਚਰਣ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ

ਹਥ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ

ਜੀਹ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ

ਨੈਣ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ

ਸ੍ਰਵਣ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ

ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ

ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥

ਤਿਨਰ ਦੁਖ ਨਹ ਭੁਖ ਤਿਨਰ ਨਿਧਨ ਨਹੁ ਕਹੀਅਹਿ

ਤਿਨਰ ਸੋਕੁ ਨਹੁ ਹੂਐ ਤਿਨਰ ਸੇ ਅੰਤੁ ਲਹੀਅਹਿ

ਤਿਨਰ ਸੇਵ ਨਹੁ ਕਰਹਿ ਤਿਨਰ ਸਯ ਸਹਸ ਸਮਪਹਿ

ਤਿਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ

ਸੁਖ ਲਹਹਿ ਤਿਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ

ਸਕਯਥ ਤਿਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥

ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ

ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਜਾਣਿਓ

ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ

ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਖੀਣਉ

ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ

ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥

ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ

ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ

ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ

ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ

ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ

ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥