( 1395 )

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ

ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ

ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ

ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ

ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵ ਹਿਲਹਿ

ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥

ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ

ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ

ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ

ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਜਾਣਉ

ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ

ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ

ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ

ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ

ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ

ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ

ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥

ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ

ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ

ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ

ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ

ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ

ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥

ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਸਕਉ

ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ

ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ

ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ

ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ

ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥

ਭਿਖੇ ਕੇ

ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ

ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ

ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਧਾਵੈ

ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ

ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ

ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥