( 1396 )

ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ

ਸੰਨਿਆਸੀ ਤਪਸੀਅਹ ਮੁਖਹੁ ਪੰਡਿਤ ਮਿਠੇ

ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ

ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਆਯਉ

ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ

ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥

ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ

ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ

ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ

ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ

ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ

ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥

ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਆਵੈ

ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ

ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥

ਸਵਈਏ ਮਹਲੇ ਚਉਥੇ ਕੇ

ਸਤਿਗੁਰ ਪ੍ਰਸਾਦਿ

ਇਕ ਮਨਿ ਪੁਰਖੁ ਨਿਰੰਜਨੁ ਧਿਆਵਉ

ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ

ਗੁਨ ਗਾਵਤ ਮਨਿ ਹੋਇ ਬਿਗਾਸਾ

ਸਤਿਗੁਰ ਪੂਰਿ ਜਨਹ ਕੀ ਆਸਾ

ਸਤਿਗੁਰੁ ਸੇਵਿ ਪਰਮ ਪਦੁ ਪਾਯਉ

ਅਬਿਨਾਸੀ ਅਬਿਗਤੁ ਧਿਆਯਉ

ਤਿਸੁ ਭੇਟੇ ਦਾਰਿਦ੍ਰੁ ਚੰਪੈ

ਕਲੵ ਸਹਾਰੁ ਤਾਸੁ ਗੁਣ ਜੰਪੈ

ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ

ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ

ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ

ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥

ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ

ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ

ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ

ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥