( 1397 )

ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ

ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ

ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜੑਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ

ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥

ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ

ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ

ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ

ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥

ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ

ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ

ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ

ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ

ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ

ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥

ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ

ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ

ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਹੁਟੈ

ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ

ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ

ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥

ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ

ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ

ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ

ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ

ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ

ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥

ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਹੁਟਇ

ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ

ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ

ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ

ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰਸਬਦੁ ਵਸਾਇਅਉ

ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥

ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ

ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ

ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ

ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ

ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ

ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥