( 1398 )

ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ

ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ

ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ

ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥

ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ

ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ

ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ

ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ

ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ

ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥

ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ

ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ

ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ

ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥੧੨॥

ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ

ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ

ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ

ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੑੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ

ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ

ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਸੋਵੈ ਜੀਉ

ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥

ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ

ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ

ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ

ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਡੰਡ ਕਾਲ ਗੁਰਮਤਿ ਧੵਾਈ ਹੈ

ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥