( 1399 )

ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ

ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ

ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ

ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ

ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥

ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ

ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ

ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਤ੍ਰਾਸ

ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ

ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥

ਰਡ

ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ

ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ

ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ

ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥

ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ

ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ

ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ

ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ

ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ

ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥

ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ

ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ

ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ

ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ

ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ

ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥

ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਆਵੈ

ਗੁਰ ਬਿਨੁ ਸੁਰਤਿ ਸਿਧਿ ਗੁਰੂ ਬਿਨੁ ਮੁਕਤਿ ਪਾਵੈ

ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ

ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ

ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ

ਜਿਨਿ ਗੁਰੂ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥