( 1400 )

ਗੁਰੂ ਗੁਰੂ ਗੁਰੁ ਕਰੁ ਮਨ ਮੇਰੇ

ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ

ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ

ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥

ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ

ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ

ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ

ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ

ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥

ਸਮਰਥ ਗੁਰੂ ਸਿਰਿ ਹਥੁ ਧਰੵਉ

ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ

ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ

ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ

ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥

ਅਬ ਰਾਖਹੁ ਦਾਸ ਭਾਟ ਕੀ ਲਾਜ

ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ

ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ

ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ

ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥

ਝੋਲਨਾ

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ

ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ

ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ

ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ

ਜਉ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ

ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ

ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ

ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ

ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥