( 1401 )

ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ

ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ

ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ

ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ

ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ

ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ

ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ

ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ

ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥

ਸਿਰੀ ਗੁਰੂ ਸਾਹਿਬੁ ਸਭ ਊਪਰਿ

ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ

ਸ੍ਰੀ ਪ੍ਰਹਲਾਦ ਭਗਤ ਉਧਰੀਅੰ

ਹਸ੍ਤ ਕਮਲ ਮਾਥੇ ਪਰ ਧਰੀਅੰ

ਅਲਖ ਰੂਪ ਜੀਅ ਲਖੵਾ ਜਾਈ

ਸਾਧਿਕ ਸਿਧ ਸਗਲ ਸਰਣਾਈ

ਗੁਰ ਕੇ ਬਚਨ ਸਤਿ ਜੀਅ ਧਾਰਹੁ

ਮਾਣਸ ਜਨਮੁ ਦੇਹ ਨਿਸ੍ਤਾਰਹੁ

ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਕੋਇ

ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਹੋਇ

ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ

ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ

ਲਹਣੈ ਪੰਥੁ ਧਰਮ ਕਾ ਕੀਆ

ਅਮਰਦਾਸ ਭਲੇ ਕਉ ਦੀਆ

ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ

ਹਰਿ ਕਾ ਨਾਮੁ ਅਖੈ ਨਿਧਿ ਅਪੵਉ

ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ

ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ

ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥

ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ