( 1402 )

ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ

ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ

ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ

ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥

ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ

ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ

ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ

ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ

ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥

ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ

ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ

ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ

ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ

ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥

ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ

ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ

ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ

ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ

ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ

ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ

ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥

ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ

ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ

ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥