( 1404 )

ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ

ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ

ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ

ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ

ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥

ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਜਾਣੈ

ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ

ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ

ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ

ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ

ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥

ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ

ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ

ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਬਿਚਾਰਨ ਕਉ

ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥

ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ

ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਧਾਵਤ ਹੈ

ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ

ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥

ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ

ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ

ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ

ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥

ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕੋਊ ਪਾਵੈ ਆਤਮ ਪ੍ਰਗਾਸ ਕਉ

ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਤਜਾਤ ਕਬਿਲਾਸ ਕੰਉ

ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ

ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥

ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ

ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ

ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ

ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥