( 1405 )

ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ

ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਛੋਡਇ ਸਥੁ

ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ

ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥

ਤੀਨਿ ਭਵਨ ਭਰਪੂਰਿ ਰਹਿਓ ਸੋਈ

ਅਪਨ ਸਰਸੁ ਕੀਅਉ ਜਗਤ ਕੋਈ

ਆਪੁਨ ਆਪੁ ਆਪ ਹੀ ਉਪਾਯਉ

ਸੁਰਿ ਨਰ ਅਸੁਰ ਅੰਤੁ ਨਹੀ ਪਾਯਉ

ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ

ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ

ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ

ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥

ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ

ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ

ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ

ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥

ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ

ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ

ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ

ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥

ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ

ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ

ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ

ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥

ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ

ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ

ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ

ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ

ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ

ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥