( 1407 )

ਸਵਈਏ ਮਹਲੇ ਪੰਜਵੇ ਕੇ

ਸਤਿਗੁਰ ਪ੍ਰਸਾਦਿ

ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ

ਜਿਸੁ ਸਿਮਰਤ ਦੁਰਮਤਿ ਮਲੁ ਨਾਸੀ

ਸਤਿਗੁਰ ਚਰਣ ਕਵਲ ਰਿਦਿ ਧਾਰੰ

ਗੁਰ ਅਰਜੁਨ ਗੁਣ ਸਹਜਿ ਬਿਚਾਰੰ

ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ

ਸਗਲ ਮਨੋਰਥ ਪੂਰੀ ਆਸਾ

ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ

ਕਲੵ ਜੋੜਿ ਕਰ ਸੁਜਸੁ ਵਖਾਣਿਓ

ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ

ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ

ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥

ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ

ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜੑਾਯਉ

ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥

ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ

ਗੁਰਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ

ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥

ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ

ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ

ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ

ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥

ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ

ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ

ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ

ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ

ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ

ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥

ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ

ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ

ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ

ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥

ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ

ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ

ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਹੁਟੈ

ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨਿਖੁਟੈ

ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ

ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥