( 1409 )

ਅੰਤੁ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ

ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਛਾਡੵਿਉ ਏਕ ਘਰੀ

ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥

ਜਗ ਅਉਰੁ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ

ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤ ਨਾਮੁ ਪੀਅਉ

ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਜਾਨ ਬੀਅਉ

ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥

ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ

ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ

ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ

ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਆਯਉ ॥੬॥

ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ

ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ

ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਕੋਈ

ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ

ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ

ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥

ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ

ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ

ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ

ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ

ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ

ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥

ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ

ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ

ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ

ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ

ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ

ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥