ਮਃ

ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ

ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਖਾਇ

ਗਲੀ ਭਿਸਤਿ ਜਾਈਐ ਛੁਟੈ ਸਚੁ ਕਮਾਇ

ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਜਾਇ

ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥

ਮਃ

ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ

ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ

ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ

ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ

ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥

ਪਉੜੀ

ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ

ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ

ਵਿਣੁ ਗੁਰ ਕਿਨੈ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ

ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ

ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ

ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ

ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ

ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥

ਸਲੋਕੁ ਮਃ

ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ

ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ

ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ

ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ

ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਮੁਸਲਮਾਣੁ ਕਹਾਵੈ ॥੧॥

ਮਹਲਾ

ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ

ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ

ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ

ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥

ਪਉੜੀ

ਰਾਜੇ ਰਯਤਿ ਸਿਕਦਾਰ ਕੋਇ ਰਹਸੀਓ

ਹਟ ਪਟਣ ਬਾਜਾਰ ਹੁਕਮੀ ਢਹਸੀਓ

ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ

ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ

ਤਾਜੀ ਰਥ ਤੁਖਾਰ ਹਾਥੀ ਪਾਖਰੇ

ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ

ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ

ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥