( 1412 )

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਸਲੋਕ ਵਾਰਾਂ ਤੇ ਵਧੀਕ ਮਹਲਾ

ਉਤੰਗੀ ਪੈਓਹਰੀ ਗਹਿਰੀ ਗੰਭੀਰੀ

ਸਸੁੜਿ ਸੁਹੀਆ ਕਿਵ ਕਰੀ ਨਿਵਣੁ ਜਾਇ ਥਣੀ

ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ

ਸੇ ਭੀ ਢਹਦੇ ਡਿਠੁ ਮੈ ਮੁੰਧ ਗਰਬੁ ਥਣੀ ॥੧॥

ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ

ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ

ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ

ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ

ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ

ਤਿਸ ਸਉ ਨੇਹੁ ਕੀਚਈ ਜਿ ਦਿਸੈ ਚਲਣਹਾਰੁ

ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥

ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ

ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥

ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ

ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥

ਨਾਨਕ ਦੁਨੀਆ ਕੈਸੀ ਹੋਈ

ਸਾਲਕੁ ਮਿਤੁ ਰਹਿਓ ਕੋਈ

ਭਾਈ ਬੰਧੀ ਹੇਤੁ ਚੁਕਾਇਆ

ਦੁਨੀਆ ਕਾਰਣਿ ਦੀਨੁ ਗਵਾਇਆ ॥੫॥

ਹੈ ਹੈ ਕਰਿ ਕੈ ਓਹਿ ਕਰੇਨਿ

ਗਲੑਾ ਪਿਟਨਿ ਸਿਰੁ ਖੋਹੇਨਿ

ਨਾਉ ਲੈਨਿ ਅਰੁ ਕਰਨਿ ਸਮਾਇ

ਨਾਨਕ ਤਿਨ ਬਲਿਹਾਰੈ ਜਾਇ ॥੬॥

ਰੇ ਮਨ ਡੀਗਿ ਡੋਲੀਐ ਸੀਧੈ ਮਾਰਗਿ ਧਾਉ

ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ

ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਢੰਗੁ

ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥

ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ

ਆਪੁ ਪਛਾਣੈ ਹਰਿ ਮਿਲੈ ਬਹੁੜਿ ਮਰਣਾ ਹੋਇ

ਕੀਚੜਿ ਹਾਥੁ ਬੂਡਈ ਏਕਾ ਨਦਰਿ ਨਿਹਾਲਿ

ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥

ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ

ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ

ਜਮੁ ਜਾਗਾਤਿ ਲਗਈ ਜੇ ਚਲੈ ਸਤਿਗੁਰ ਭਾਇ

ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥

ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ

ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ

ਸਰਵਰੁ ਹੰਸਿ ਜਾਣਿਆ ਕਾਗ ਕੁਪੰਖੀ ਸੰਗਿ

ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ

ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ

ਨਿਰਮਲੁ ਨੑਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥

ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਭਾਉ

ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ

ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ

ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥

ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥

ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ

ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ

ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ

ਪਿਰਮ ਪੈਕਾਮੁ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥

ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ

ਧਾਤੂ ਪੰਜਿ ਰਲਾਇ ਕੂੜਾ ਪਾਜਿਆ

ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ

ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥

ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਜਾਣਨੀ

ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ

ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ

ਇਕਨਾ ਨਾਦੁ ਬੇਦੁ ਗੀਅ ਰਸੁ ਰਸੁ ਕਸੁ ਜਾਣੰਤਿ

ਇਕਨਾ ਸਿਧਿ ਬੁਧਿ ਅਕਲਿ ਸਰ ਅਖਰ ਕਾ ਭੇਉ ਲਹੰਤਿ

ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥

ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ

ਜਪੁ ਤਪੁ ਸੰਜਮੁ ਕਮਾਵੈ ਕਰਮੁ

ਸੀਲ ਸੰਤੋਖ ਕਾ ਰਖੈ ਧਰਮੁ

ਬੰਧਨ ਤੋੜੈ ਹੋਵੈ ਮੁਕਤੁ

ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥

ਖਤ੍ਰੀ ਸੋ ਜੁ ਕਰਮਾ ਕਾ ਸੂਰੁ

ਪੁੰਨ ਦਾਨ ਕਾ ਕਰੈ ਸਰੀਰੁ

ਖੇਤੁ ਪਛਾਣੈ ਬੀਜੈ ਦਾਨੁ

ਸੋ ਖਤ੍ਰੀ ਦਰਗਹ ਪਰਵਾਣੁ

ਲਬੁ ਲੋਭੁ ਜੇ ਕੂੜੁ ਕਮਾਵੈ

ਅਪਣਾ ਕੀਤਾ ਆਪੇ ਪਾਵੈ ॥੧੭॥

ਤਨੁ ਤਪਾਇ ਤਨੂਰ ਜਿਉ ਬਾਲਣੁ ਹਡ ਬਾਲਿ

ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮੑਾਲਿ ॥੧੮॥

ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਕੋਇ

ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥

ਜਉ ਤਉ ਪ੍ਰੇਮ ਖੇਲਣ ਕਾ ਚਾਉ

ਸਿਰੁ ਧਰਿ ਤਲੀ ਗਲੀ ਮੇਰੀ ਆਉ

ਇਤੁ ਮਾਰਗਿ ਪੈਰੁ ਧਰੀਜੈ

ਸਿਰੁ ਦੀਜੈ ਕਾਣਿ ਕੀਜੈ ॥੨੦॥

ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ

ਮਰਣੁ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥

ਗਿਆਨ ਹੀਣੰ ਅਗਿਆਨ ਪੂਜਾ

ਅੰਧ ਵਰਤਾਵਾ ਭਾਉ ਦੂਜਾ ॥੨੨॥

ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ

ਸਚ ਬਿਨੁ ਸਾਖੀ ਮੂਲੋ ਬਾਕੀ ॥੨੩॥

ਮਾਣੂ ਘਲੈ ਉਠੀ ਚਲੈ

ਸਾਦੁ ਨਾਹੀ ਇਵੇਹੀ ਗਲੈ ॥੨੪॥

ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ

ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ

ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ

ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥

ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ

ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ

ਭੂਲਾ ਦੈਤੁ ਸਮਝਈ ਤਿਨਿ ਪ੍ਰਭ ਕੀਏ ਕਾਮ

ਨਾਨਕ ਵੇਪਰਵਾਹੁ ਸੋ ਕਿਰਤੁ ਮਿਟਈ ਰਾਮ ॥੨੬॥

ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥

ਮਹਲਾ

ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥

ਮਹਲਾ

ਉਦੋਸਾਹੈ ਕਿਆ ਨੀਸਾਨੀ ਤੋਟਿ ਆਵੈ ਅੰਨੀ

ਉਦੋਸੀਅ ਘਰੇ ਹੀ ਵੁਠੀ ਕੁੜਿਈਂ︀ ਰੰਨੀ ਧੰਮੀ

ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ

ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥

ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ

ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ

ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ

ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥

ਰਜਿ ਕੋਈ ਜੀਵਿਆ ਪਹੁਚਿ ਚਲਿਆ ਕੋਇ

ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ

ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ

ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥

ਦੋਸੁ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ

ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥

ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ

ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥