( 1427 )

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ

ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥

ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ

ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ

ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ

ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥

ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ

ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ

ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ

ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥

ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ

ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥

ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ

ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥

ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ

ਕਹੁ ਨਾਨਕ ਸੁਨਿ ਰੇ ਮਨਾ ਪਰਹਿ ਜਮ ਕੈ ਧਾਮ ॥੨੧॥

ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ

ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ

ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥

ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ

ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ

ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥

ਪ੍ਰਾਨੀ ਕਛੂ ਚੇਤਈ ਮਦਿ ਮਾਇਆ ਕੈ ਅੰਧੁ

ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ

ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ

ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥