ਗਉੜੀ ਚੇਤੀ ਮਹਲਾ

ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ

ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ

ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥

ਸੁਣਿ ਸੁਣਿ ਸਿਖ ਹਮਾਰੀ

ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਆਵੈ ਵਾਰੀ ॥੧॥ ਰਹਾਉ

ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ

ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ

ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ

ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥

ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ

ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ

ਹਲਤਿ ਸੋਭਾ ਪਲਤਿ ਢੋਈ ਅਹਿਲਾ ਜਨਮੁ ਗਵਾਇਆ ॥੩॥

ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਪੁਛੈ ਕੋਈ ॥੧॥ ਰਹਾਉ

ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ

ਕਿਸ ਹੀ ਨਾਲਿ ਚਲੇ ਨਾਨਕ ਝੜਿ ਝੜਿ ਪਏ ਗਵਾਰਾ

ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥

ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ

ਸੰਚੇ ਸੰਚਿ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ

ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਕੇਰੀ ॥੫॥

ਸੁਣਿ ਮੂਰਖ ਮੰਨ ਅਜਾਣਾ

ਹੋਗੁ ਤਿਸੈ ਕਾ ਭਾਣਾ ॥੧॥ ਰਹਾਉ

ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ

ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥

ਗਉੜੀ ਚੇਤੀ ਮਹਲਾ

ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ

ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥

ਸ੍ਰੀ ਰਾਮ ਨਾਮਾ ਉਚਰੁ ਮਨਾ

ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ

ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ

ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥

ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ

ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥

ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ

ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥