ਰਾਗੁ ਗਉੜੀ ਗੁਆਰੇਰੀ ਮਹਲਾ ਚਉਪਦੇ

ਸਤਿਗੁਰ ਪ੍ਰਸਾਦਿ

ਗੁਰਿ ਮਿਲਿਐ ਹਰਿ ਮੇਲਾ ਹੋਈ

ਆਪੇ ਮੇਲਿ ਮਿਲਾਵੈ ਸੋਈ

ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ

ਹੁਕਮੇ ਮੇਲੇ ਸਬਦਿ ਪਛਾਣੈ ॥੧॥

ਸਤਿਗੁਰ ਕੈ ਭਇ ਭ੍ਰਮੁ ਭਉ ਜਾਇ

ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ

ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ

ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ

ਸਬਦਿ ਸਾਲਾਹੈ ਅੰਤੁ ਪਾਰਾਵਾਰੁ

ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥

ਗੁਰਿ ਮਿਲਿਐ ਸਭ ਮਤਿ ਬੁਧਿ ਹੋਇ

ਮਨਿ ਨਿਰਮਲਿ ਵਸੈ ਸਚੁ ਸੋਇ

ਸਾਚਿ ਵਸਿਐ ਸਾਚੀ ਸਭ ਕਾਰ

ਊਤਮ ਕਰਣੀ ਸਬਦ ਬੀਚਾਰ ॥੩॥

ਗੁਰ ਤੇ ਸਾਚੀ ਸੇਵਾ ਹੋਇ

ਗੁਰਮੁਖਿ ਨਾਮੁ ਪਛਾਣੈ ਕੋਇ

ਜੀਵੈ ਦਾਤਾ ਦੇਵਣਹਾਰੁ

ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥

ਗਉੜੀ ਗੁਆਰੇਰੀ ਮਹਲਾ

ਗੁਰ ਤੇ ਗਿਆਨੁ ਪਾਏ ਜਨੁ ਕੋਇ

ਗੁਰ ਤੇ ਬੂਝੈ ਸੀਝੈ ਸੋਇ

ਗੁਰ ਤੇ ਸਹਜੁ ਸਾਚੁ ਬੀਚਾਰੁ

ਗੁਰ ਤੇ ਪਾਏ ਮੁਕਤਿ ਦੁਆਰੁ ॥੧॥

ਪੂਰੈ ਭਾਗਿ ਮਿਲੈ ਗੁਰੁ ਆਇ

ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ

ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ

ਗੁਰ ਤੇ ਸਾਂਤਿ ਵਸੈ ਮਨਿ ਆਏ

ਗੁਰ ਤੇ ਪਵਿਤ ਪਾਵਨ ਸੁਚਿ ਹੋਇ

ਗੁਰ ਤੇ ਸਬਦਿ ਮਿਲਾਵਾ ਹੋਇ ॥੨॥

ਬਾਝੁ ਗੁਰੂ ਸਭ ਭਰਮਿ ਭੁਲਾਈ

ਬਿਨੁ ਨਾਵੈ ਬਹੁਤਾ ਦੁਖੁ ਪਾਈ

ਗੁਰਮੁਖਿ ਹੋਵੈ ਸੁ ਨਾਮੁ ਧਿਆਈ

ਦਰਸਨਿ ਸਚੈ ਸਚੀ ਪਤਿ ਹੋਈ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਈ

ਕਿਰਪਾ ਕਰੇ ਸਬਦਿ ਮਿਲਾਵਾ ਹੋਈ

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ

ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥

ਗਉੜੀ ਗੁਆਰੇਰੀ ਮਹਲਾ

ਸੁ ਥਾਉ ਸਚੁ ਮਨੁ ਨਿਰਮਲੁ ਹੋਇ

ਸਚਿ ਨਿਵਾਸੁ ਕਰੇ ਸਚੁ ਸੋਇ

ਸਚੀ ਬਾਣੀ ਜੁਗ ਚਾਰੇ ਜਾਪੈ

ਸਭੁ ਕਿਛੁ ਸਾਚਾ ਆਪੇ ਆਪੈ ॥੧॥

ਕਰਮੁ ਹੋਵੈ ਸਤਸੰਗਿ ਮਿਲਾਏ

ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ

ਜਲਉ ਇਹ ਜਿਹਵਾ ਦੂਜੈ ਭਾਇ

ਹਰਿ ਰਸੁ ਚਾਖੈ ਫੀਕਾ ਆਲਾਇ

ਬਿਨੁ ਬੂਝੇ ਤਨੁ ਮਨੁ ਫੀਕਾ ਹੋਇ

ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥

ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ

ਗੁਰ ਕਿਰਪਾ ਤੇ ਸਚਿ ਸਮਾਇ

ਸਾਚੇ ਰਾਤੀ ਗੁਰਸਬਦੁ ਵੀਚਾਰ

ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥

ਨਾਮਿ ਸਮਾਵੈ ਜੋ ਭਾਡਾ ਹੋਇ

ਊਂਧੈ ਭਾਂਡੈ ਟਿਕੈ ਕੋਇ

ਗੁਰਸਬਦੀ ਮਨਿ ਨਾਮਿ ਨਿਵਾਸੁ

ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥