ਗਉੜੀ ਗੁਆਰੇਰੀ ਮਹਲਾ

ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ

ਸੋ ਕਿਉ ਵਿਸਰੈ ਸਭ ਮਾਹਿ ਸਮਾਨਾ

ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥

ਹਰਿ ਕੇ ਨਾਮ ਵਿਟਹੁ ਬਲਿ ਜਾਉ

ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ

ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ

ਤਿਨ ਤੂੰ ਵਿਸਰਹਿ ਜਿ ਦੂਜੈ ਭਾਏ

ਮਨਮੁਖ ਅਗਿਆਨੀ ਜੋਨੀ ਪਾਏ ॥੨॥

ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ

ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ

ਗੁਰਮਤੀ ਹਰਿ ਨਾਮਿ ਸਮਾਏ ॥੩॥

ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ

ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ

ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥

ਗਉੜੀ ਗੁਆਰੇਰੀ ਮਹਲਾ

ਤੂੰ ਅਕਥੁ ਕਿਉ ਕਥਿਆ ਜਾਹਿ

ਗੁਰਸਬਦੁ ਮਾਰਣੁ ਮਨ ਮਾਹਿ ਸਮਾਹਿ

ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥

ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ

ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ

ਜਹ ਸਤਿਗੁਰੁ ਤਹ ਸਤਸੰਗਤਿ ਬਣਾਈ

ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ

ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥

ਗੁਰਮੁਖਿ ਸੇਵਾ ਮਹਲੀ ਥਾਉ ਪਾਏ

ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ

ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥

ਆਪੇ ਦਾਤਿ ਕਰੇ ਦਾਤਾਰੁ

ਪੂਰੇ ਸਤਿਗੁਰ ਸਿਉ ਲਗੈ ਪਿਆਰੁ

ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥

ਗਉੜੀ ਗੁਆਰੇਰੀ ਮਹਲਾ

ਏਕਸੁ ਤੇ ਸਭਿ ਰੂਪ ਹਹਿ ਰੰਗਾ

ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ

ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥

ਏਕੁ ਅਚਰਜੁ ਏਕੋ ਹੈ ਸੋਈ

ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ

ਸਹਜਿ ਭਵੈ ਪ੍ਰਭੁ ਸਭਨੀ ਥਾਈ

ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ

ਆਪੇ ਸੁਤਿਆ ਦੇਇ ਜਗਾਈ ॥੨॥

ਤਿਸ ਕੀ ਕੀਮਤਿ ਕਿਨੈ ਹੋਈ

ਕਹਿ ਕਹਿ ਕਥਨੁ ਕਹੈ ਸਭੁ ਕੋਈ

ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥

ਸੁਣਿ ਸੁਣਿ ਵੇਖੈ ਸਬਦਿ ਮਿਲਾਏ

ਵਡੀ ਵਡਿਆਈ ਗੁਰ ਸੇਵਾ ਤੇ ਪਾਏ

ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥