ਗਉੜੀ ਗੁਆਰੇਰੀ ਮਹਲਾ

ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ

ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ

ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥

ਸਹਜੇ ਜਾਗੈ ਸਵੈ ਕੋਇ

ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ

ਅਸੰਤੁ ਅਨਾੜੀ ਕਦੇ ਬੂਝੈ

ਕਥਨੀ ਕਰੇ ਤੈ ਮਾਇਆ ਨਾਲਿ ਲੂਝੈ

ਅੰਧੁ ਅਗਿਆਨੀ ਕਦੇ ਸੀਝੈ ॥੨॥

ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ

ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ

ਆਪਿ ਤਰੈ ਸਗਲੇ ਕੁਲ ਉਧਾਰਾ ॥੩॥

ਇਸੁ ਕਲਿਜੁਗ ਮਹਿ ਕਰਮ ਧਰਮੁ ਕੋਈ

ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ

ਨਾਨਕ ਨਾਮ ਬਿਨਾ ਕੋ ਮੁਕਤਿ ਹੋਈ ॥੪॥੧੦॥੩੦॥

ਗਉੜੀ ਮਹਲਾ ਗੁਆਰੇਰੀ

ਸਚਾ ਅਮਰੁ ਸਚਾ ਪਾਤਿਸਾਹੁ

ਮਨਿ ਸਾਚੈ ਰਾਤੇ ਹਰਿ ਵੇਪਰਵਾਹੁ

ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥

ਸੁਣਿ ਮਨ ਮੇਰੇ ਸਬਦੁ ਵੀਚਾਰਿ

ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ

ਭਰਮੇ ਆਵੈ ਭਰਮੇ ਜਾਇ

ਇਹੁ ਜਗੁ ਜਨਮਿਆ ਦੂਜੈ ਭਾਇ

ਮਨਮੁਖਿ ਚੇਤੈ ਆਵੈ ਜਾਇ ॥੨॥

ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ

ਇਹੁ ਜੀਉ ਵਿਡਾਣੀ ਚਾਕਰੀ ਲਾਇਆ

ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥

ਕਿਰਪਾ ਕਰਿ ਸਤਿਗੁਰੂ ਮਿਲਾਏ

ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ

ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥

ਗਉੜੀ ਗੁਆਰੇਰੀ ਮਹਲਾ

ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ

ਗੁਰ ਸੇਵਾ ਤੇ ਮਨੁ ਪਤੀਆਇ

ਸੇ ਧਨਵੰਤ ਹਰਿ ਨਾਮੁ ਕਮਾਇ

ਪੂਰੇ ਗੁਰ ਤੇ ਸੋਝੀ ਪਾਇ ॥੧॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ

ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ

ਆਪੁ ਪਛਾਣੈ ਮਨੁ ਨਿਰਮਲੁ ਹੋਇ

ਜੀਵਨ ਮੁਕਤਿ ਹਰਿ ਪਾਵੈ ਸੋਇ

ਹਰਿ ਗੁਣ ਗਾਵੈ ਮਤਿ ਊਤਮ ਹੋਇ

ਸਹਜੇ ਸਹਜਿ ਸਮਾਵੈ ਸੋਇ ॥੨॥

ਦੂਜੈ ਭਾਇ ਸੇਵਿਆ ਜਾਇ

ਹਉਮੈ ਮਾਇਆ ਮਹਾ ਬਿਖੁ ਖਾਇ

ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ

ਮਨਮੁਖਿ ਅੰਧਾ ਆਵੈ ਜਾਇ ॥੩॥

ਹਰਿ ਹਰਿ ਨਾਮੁ ਦੇਵੈ ਜਨੁ ਸੋਇ

ਅਨਦਿਨੁ ਭਗਤਿ ਗੁਰਸਬਦੀ ਹੋਇ

ਗੁਰਮਤਿ ਵਿਰਲਾ ਬੂਝੈ ਕੋਇ

ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥