ਗਉੜੀ ਗੁਆਰੇਰੀ ਮਹਲਾ

ਗੁਰ ਸੇਵਾ ਜੁਗ ਚਾਰੇ ਹੋਈ

ਪੂਰਾ ਜਨੁ ਕਾਰ ਕਮਾਵੈ ਕੋਈ

ਅਖੁਟੁ ਨਾਮ ਧਨੁ ਹਰਿ ਤੋਟਿ ਹੋਈ

ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥

ਮਨ ਮੇਰੇ ਭਰਮੁ ਕੀਜੈ

ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ

ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ

ਆਪਿ ਉਧਰੇ ਕੁਲ ਸਗਲ ਨਿਸਤਾਰੇ

ਹਰਿ ਕਾ ਨਾਮੁ ਰਖਹਿ ਉਰ ਧਾਰੇ

ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥

ਸਤਿਗੁਰੁ ਸੇਵਹਿ ਸਦਾ ਮਨਿ ਦਾਸਾ

ਹਉਮੈ ਮਾਰਿ ਕਮਲੁ ਪਰਗਾਸਾ

ਅਨਹਦੁ ਵਾਜੈ ਨਿਜ ਘਰਿ ਵਾਸਾ

ਨਾਮਿ ਰਤੇ ਘਰ ਮਾਹਿ ਉਦਾਸਾ ॥੩॥

ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ

ਜੁਗੁ ਜੁਗੁ ਭਗਤੀ ਆਖਿ ਵਖਾਣੀ

ਅਨਦਿਨੁ ਜਪਹਿ ਹਰਿ ਸਾਰੰਗਪਾਣੀ

ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥

ਗਉੜੀ ਗੁਆਰੇਰੀ ਮਹਲਾ

ਸਤਿਗੁਰੁ ਮਿਲੈ ਵਡਭਾਗਿ ਸੰਜੋਗ

ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥

ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ

ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ

ਗਿਆਨੁ ਧਿਆਨੁ ਗੁਰਸਬਦੁ ਹੈ ਮੀਠਾ

ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥

ਕਰਮ ਕਾਂਡ ਬਹੁ ਕਰਹਿ ਅਚਾਰ

ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥

ਬੰਧਨਿ ਬਾਧਿਓ ਮਾਇਆ ਫਾਸ

ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥

ਮਹਲਾ ਗਉੜੀ ਬੈਰਾਗਣਿ

ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ

ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥

ਬਾਬਾ ਤੂੰ ਐਸੇ ਭਰਮੁ ਚੁਕਾਹੀ

ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ

ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ

ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥

ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ

ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥

ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ

ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਆਹੀ ॥੪॥੧॥੧੫॥੩੫॥

ਗਉੜੀ ਬੈਰਾਗਣਿ ਮਹਲਾ

ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ

ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥

ਮੇਰੇ ਮਨ ਗੁਰ ਚਰਣੀ ਚਿਤੁ ਲਾਇ

ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ

ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ

ਗੁਰ ਕਾ ਸਬਦੁ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥

ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ

ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥

ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ

ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥