ਗਉੜੀ ਬੈਰਾਗਣਿ ਮਹਲਾ

ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ

ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ

ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥

ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ

ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ

ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ

ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ

ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥

ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ

ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ

ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥

ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ

ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥

ਗਉੜੀ ਗੁਆਰੇਰੀ ਮਹਲਾ

ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ

ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ

ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥

ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ

ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ

ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ

ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ

ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥

ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ

ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ

ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥

ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ

ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ

ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥