ਗਉੜੀ ਬੈਰਾਗਣਿ ਮਹਲਾ

ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ

ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ

ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥

ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ

ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ

ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ

ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ

ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥

ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ

ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ

ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥

ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ

ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਸਕੈ ਬਿਨੁ ਹਰਿ ਕਾ ਲਾਇਆ

ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥

ਗਉੜੀ ਬੈਰਾਗਣਿ ਮਹਲਾ

ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ

ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥

ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ

ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ

ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ

ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥

ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ

ਤੋਟਾ ਮੂਲਿ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥

ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ

ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥