ਮਹਲਾ ਗਉੜੀ ਪੂਰਬੀ

ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ

ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥

ਅਪੁਨੇ ਹਰਿ ਪ੍ਰਭ ਕੀ ਹਉ ਗੋਲੀ

ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ

ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ

ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥

ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ

ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥

ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ

ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥

ਗਉੜੀ ਪੂਰਬੀ ਮਹਲਾ

ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ

ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥

ਰਾਮ ਮੇਰਾ ਮਨੁ ਹਰਿ ਸੇਤੀ ਰਾਤੇ

ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ

ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ

ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥

ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ

ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥

ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਦਾਤੇ

ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥

ਗਉੜੀ ਪੂਰਬੀ ਮਹਲਾ

ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ

ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥

ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ

ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ

ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ

ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥

ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ

ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥

ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ

ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥