ਗਉੜੀ ਪੂਰਬੀ ਮਹਲਾ

ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ

ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥

ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ

ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ

ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥

ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ

ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥

ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ

ਉਨ ਸਤਿਗੁਰ ਆਗੈ ਸੀਸੁ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥

ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ

ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥

ਗਉੜੀ ਪੂਰਬੀ ਮਹਲਾ

ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ

ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥

ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ

ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ

ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥

ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ

ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥

ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ

ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥

ਗਉੜੀ ਪੂਰਬੀ ਮਹਲਾ

ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ

ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥

ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ

ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ

ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥

ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ

ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਭੂਖ ਲਗਾਵੈ ॥੩॥

ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਪਾਵੈ

ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥