ਮਹਲਾ ਰਾਗੁ ਗਉੜੀ ਗੁਆਰੇਰੀ ਚਉਪਦੇ

ਸਤਿਗੁਰ ਪ੍ਰਸਾਦਿ

ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ

ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ

ਕੁਸਲੁ ਗ੍ਰਿਹਿ ਮੇਰੀ ਸਭ ਮਾਇਆ

ਊਚੇ ਮੰਦਰ ਸੁੰਦਰ ਛਾਇਆ

ਝੂਠੇ ਲਾਲਚਿ ਜਨਮੁ ਗਵਾਇਆ ॥੧॥

ਹਸਤੀ ਘੋੜੇ ਦੇਖਿ ਵਿਗਾਸਾ

ਲਸਕਰ ਜੋੜੇ ਨੇਬ ਖਵਾਸਾ

ਗਲਿ ਜੇਵੜੀ ਹਉਮੈ ਕੇ ਫਾਸਾ ॥੨॥

ਰਾਜੁ ਕਮਾਵੈ ਦਹ ਦਿਸ ਸਾਰੀ

ਮਾਣੈ ਰੰਗ ਭੋਗ ਬਹੁ ਨਾਰੀ

ਜਿਉ ਨਰਪਤਿ ਸੁਪਨੈ ਭੇਖਾਰੀ ॥੩॥

ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ

ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ

ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥

ਇਨਿ ਬਿਧਿ ਕੁਸਲ ਹੋਤ ਮੇਰੇ ਭਾਈ

ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ

ਗਉੜੀ ਗੁਆਰੇਰੀ ਮਹਲਾ

ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ

ਜਾ ਜਲਿ ਥਲਿ ਮਹੀਅਲਿ ਰਵਿਆ ਸੋਈ

ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥

ਜਿਸੁ ਰਾਖੈ ਆਪਿ ਰਾਮੁ ਦਇਆਰਾ

ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ

ਸਭ ਮਹਿ ਵਰਤੈ ਏਕੁ ਅਨੰਤਾ

ਤਾ ਤੂੰ ਸੁਖਿ ਸੋਉ ਹੋਇ ਅਚਿੰਤਾ

ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥

ਮਨਮੁਖ ਮੁਏ ਜਿਨ ਦੂਜੀ ਪਿਆਸਾ

ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ

ਜੈਸਾ ਬੀਜਹਿ ਤੈਸਾ ਖਾਸਾ ॥੩॥

ਦੇਖਿ ਦਰਸੁ ਮਨਿ ਭਇਆ ਵਿਗਾਸਾ

ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ

ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥

ਗਉੜੀ ਗੁਆਰੇਰੀ ਮਹਲਾ

ਕਈ ਜਨਮ ਭਏ ਕੀਟ ਪਤੰਗਾ

ਕਈ ਜਨਮ ਗਜ ਮੀਨ ਕੁਰੰਗਾ

ਕਈ ਜਨਮ ਪੰਖੀ ਸਰਪ ਹੋਇਓ

ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥

ਮਿਲੁ ਜਗਦੀਸ ਮਿਲਨ ਕੀ ਬਰੀਆ

ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ

ਕਈ ਜਨਮ ਸੈਲ ਗਿਰਿ ਕਰਿਆ

ਕਈ ਜਨਮ ਗਰਭ ਹਿਰਿ ਖਰਿਆ

ਕਈ ਜਨਮ ਸਾਖ ਕਰਿ ਉਪਾਇਆ

ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥

ਸਾਧਸੰਗਿ ਭਇਓ ਜਨਮੁ ਪਰਾਪਤਿ

ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ

ਤਿਆਗਿ ਮਾਨੁ ਝੂਠੁ ਅਭਿਮਾਨੁ

ਜੀਵਤ ਮਰਹਿ ਦਰਗਹ ਪਰਵਾਨੁ ॥੩॥

ਜੋ ਕਿਛੁ ਹੋਆ ਸੁ ਤੁਝ ਤੇ ਹੋਗੁ

ਅਵਰੁ ਦੂਜਾ ਕਰਣੈ ਜੋਗੁ

ਤਾ ਮਿਲੀਐ ਜਾ ਲੈਹਿ ਮਿਲਾਇ

ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥